ਪੱਤਰ ਪ੍ਰੇਰਕ
ਦੀਨਾਨਗਰ, 12 ਜੂਨ
ਕੇਂਦਰ ਸਰਕਾਰ ਦੀਆਂ ਕਿਸਾਨ ਤੇ ਗਰੀਬ ਮਾਰੂ ਨੀਤੀਆਂ ਤੋਂ ਅੱਕੇ ਪਿੰਡ ਵਜ਼ੀਰਪੁਰ ਅਫ਼ਗਾਨਾ ਦੇ ਸਾਬਕਾ ਸਰਪੰਚ ਮਨਜੀਤ ਸਿੰਘ ਅਤੇ ਅਕਾਲੀ ਦਲ ਤੇ ਭਾਜਪਾ ਸਮਰਥਕ 20 ਹੋਰ ਟਕਸਾਲੀ ਪਰਿਵਾਰ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੇ ਦੀਨਾਨਗਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਰਹਿਨੁਮਾਈ ਕਬੂਲਦਿਆਂ ਐਲਾਨ ਕੀਤਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਅਕਾਲੀ ਦਲ ਤੇ ਭਾਜਪਾ ਦੀਆਂ ਮਾਰੂ ਨੀਤੀਆਂ ਤੋਂ ਜਿੰਨੇ ਔਖੇ ਸਨ ਉਨੇ ਹੀ ਉਹਅਰੁਣਾ ਚੌਧਰੀ ਦੀ ਵਿਕਾਸ ਪੱਖੀ ਸੋਚ ਤੇ ਕੰਮਾਂ ਤੋਂ ਪ੍ਰਭਾਵਿਤ ਹਨ। ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਹਾਰ ਪਹਿਨਾ ਕੇ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਅੰਦਰ ਉਨ੍ਹਾਂ ਦਾ ਹਰ ਸੰਭਵ ਮਾਣ ਸਨਮਾਨ ਹੋਵੇਗਾ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ।
ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਬਸਪਾ ਦਾ 2017 ’ਚ ਚੋਣ ਨਤੀਜਾ ਜ਼ੀਰੋ ਰਿਹਾ ਅਤੇ ਹੁਣ ਅਕਾਲੀ ਦਲ ਨਾਲ ਹੋਏ ਗੱਠਜੋੜ ਦਾ ਰਿਜ਼ਲਟ ਵੀ 2022 ਵਿੱਚ ਜ਼ੀਰੋ ਪਲਸ ਜ਼ੀਰੋ ਹੀ ਆਵੇਗਾ।