ਪੱਤਰ ਪ੍ਰੇਰਕ
ਤਰਨ ਤਾਰਨ, 3 ਨਵੰਬਰ
ਸਥਾਨਕ ਸੀਆਈਏ ਸਟਾਫ਼ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਪਿੰਡ ਪੁੰਨੀਆਂ ਨੇੜਿਓਂ ਦੋ ਜਣਿਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਸੁਖਦੇਵ ਸਿੰਘ ਅਤੇ ਨਿਤਿਨ ਕੁਮਾਰ ਨੰਨੂੰ ਵਾਸੀ ਚੰਦਰ ਕਲੋਨੀ, ਤਰਨ ਤਾਰਨ ਦਾ ਨਾਮ ਸ਼ਾਮਲ ਹੈ| ਇਸ ਸਬੰਧੀ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਾਰ ਵਿੱਚ ਜਾਂਦੇ ਮੁਲਜ਼ਮਾਂ ਨੂੰ ਪੁਲੀਸ ਪਾਰਟੀ ਨੇ ਇਲਾਕੇ ਦੇ ਪਿੰਡ ਪੂੰਨੀਆਂ ਨੇੜੇ ਰੋਕ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇੱਕ ਰਿਵਾਲਵਰ ਅਤੇ ਪੰਜ ਜਿੰਦਾ ਰੌਂਦ ਬਰਾਮਦ ਕੀਤੇ ਗਏ| ਇਸ ਸਬੰਧੀ ਥਾਣਾ ਪੱਟੀ ਸਦਰ ਦੀ ਪੁਲੀਸ ਨੇ ਅਸਲਾ ਐਕਟ ਦੀ ਦਫ਼ਾ 25, 54 ਤੇ 59 ਅਧੀਨ ਕੇਸ ਦਰਜ ਕੀਤਾ ਹੈ|