ਨਿੱਜੀ ਪੱਤਰ ਪ੍ਰੇਰਕ
ਬਟਾਲਾ, 4 ਜਨਵਰੀ
ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਲੰਘੇ ਸਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਅੰਦਰ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ ਦੀ ਉਸਾਰੀ, ਕੈਟਲ ਸ਼ੈੱਡ, ਪਲਾਂਟੇਸ਼ਨ ਆਦਿ ਦੇ ਵਿਕਾਸ ਕੰਮ ਕਰਵਾਏ ਗਏ ਸਨ| ਉਨ੍ਹਾਂ ਕਿਹਾ ਕਿ ਸਮਾਰਟ ਵਿਲੇਜ਼ ਸਕੀਮ ਤਹਿਤ ਵਿੱਤੀ ਸਾਲ 2019-20 ਦੌਰਾਨ ਜ਼ਿਲ੍ਹੇ ਅੰਦਰ 1105 ਵਿਕਾਸ ਕੰਮ ਕਰਵਾਏ ਗਏ ਹਨ| ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਇੱਕ ਵੱਡੀ ਸਮੱਸਿਆ ਸੀ ਅਤੇ ਮਨਰੇਗਾ ਤਹਿਤ ਥਾਪਰ ਮਾਡਲ ਅਧੀਨ ਛੱਪੜਾਂ ਦਾ ਨਵੀਨੀਕਰਨ ਕਰ ਕੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ| ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ|