ਨਰਿੰਦਰ ਸਿੰਘ
ਭਿੱਖੀਵਿੰਡ, 15 ਦਸੰਬਰ
ਇੱਥੇ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸਤਲੁਜ ਬਿਆਸ ਦਰਿਆ ’ਤੇ ਬਣੀ ਹਰੀਕੇ ਝੀਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਰਦ ਰੁੱਤ ’ਚ ਆਏ ਪਰਵਾਸੀ ਪੰਛੀਆਂ ਦੀ ਆਮਦ ਨੂੰ ਨੇੜੇ ਹੋ ਕੇ ਦੇਖਿਆ। ਇਸ ਮੌਕੇ ਉਨ੍ਹਾਂ ਲਗਾਈ ਗਈ ਪੰਛੀ ਪ੍ਰਦਰਸ਼ਨੀ ਵੀ ਵੇਖੀ। ਉਨ੍ਹਾਂ ਕਿਹਾ ਕਿ ਇਸ ਸਾਲ ਹੁਣ ਤੱਕ 55 ਕਿਸਮ ਦੇ ਪਰਵਾਸੀ ਪੰਛੀਆਂ ਦੀ ਆਮਦ ਹੋਈ ਹੈ ਅਤੇ ਪੰਜਾਬ ਸਰਕਾਰ ਇਸ ਝੀਲ ਨੂੰ ਵਿਕਸਤ ਕਰਨ ਲਈ ਵਿਚਾਰ ਕਰ ਰਹੀ ਹੈ। ਜਦ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਕੁਝ ਸਾਲ ਪਹਿਲਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਨੂੰ ਨੂੰ ਵਿਕਸਤ ਕਰਨ ਲਈ 150 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਪੈਸੇ ਨਹੀਂ ਆਏ ਤਾਂ ਉਹ ਗੱਲ ਟਾਲਦੇ ਕਹਿ ਗਏ ਕਿ ਉਹ ਪੈਸੇ ਵੀ ਮਿਲ ਜਾਣਗੇ । ਇਸ ਮੌਕੇ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਲਦੀ ਹੀ ਹਰੀਕੇ ਝੀਲ ਨੂੰ ਵਿਕਸਤ ਕਰਕੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ।