ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 6 ਜਨਵਰੀ
ਹਲਕਾ ਖਡੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸ਼ੁਰੂ ਕੀਤੀ ਚੋਣ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਲਹੌਰੀਆ ਨੇ ਵੱਡਾ ਇਕੱਠ ਕਰਦੇ ਹੋਏ। ਸਾਥੀਆਂ ਸਮੇਤ ਜਥੇਦਾਰ ਬ੍ਰਹਮਪੁਰਾ ਨਾਲ ਚੱਲਣ ਦਾ ਐਲਾਨ ਕੀਤਾ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚਾ ਅਕਾਲੀ ਦਲ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਪੈਸੇ ਦੇ ਜੋਰ ਨਾਲ ਜਿੱਤਣ ਵਾਲਿਆ ਨੇ ਹਲਕੇ ਦਾ ਕੁੱਝ ਨਹੀ ਸੰਵਾਰਿਆ। ਇਸ ਮੌਕੇ ਸੁਰਿੰਦਰ ਸਿੰਘ ਢੋਟੀ,ਸੁਰਜਨ ਸਿੰਘ, ਵਰਿੰਦਰ ਜੋਤੀ, ਸੁਖਬੀਰ ਸਿੰਘ, ਜਥੇਦਾਰ ਦਵਿੰਦਰ ਸਿੰਘ, ਰਣਜੀਤ ਸਿੰਘ ਲੱਕੀ ਆਦਿ ਮੌਜੂਦ ਸਨ।