ਪੱਤਰ ਪ੍ਰੇਰਕ
ਮਹਿਲ ਕਲਾਂ, 16 ਅਗਸਤ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਮਹਿਲ ਕਲਾਂ ’ਚ ਸਾਂਝੇ ਕੀਤੇ।
ਉਹ ਇੱਥੇ ਸੀਨੀਅਰ ਪੱਤਰਕਾਰ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਮੌਤ ’ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਪਹਿਲਾਂ ਨਾਲੋਂ ਵੀ ਦੁੱਗਣੇ ਵਿਕ ਰਹੇ ਹਨ ਅਤੇ ਨਸ਼ਿਆਂ ਕਾਰਨ ਨੌਜਵਾਨ ਮੌਤ ਦੇ ਮੂੰਹ ਜਾ ਰਹੇ ਹਨ।