ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 19 ਜੁਲਾਈ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਮੁੱਖ ਗੇਟ ਬੰਦ ਹੋਣ ਖ਼ਿਲਾਫ਼ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਅੱਜ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਮੈਡੀਕਲ ਕਾਲਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਗ਼ੈਰ ਜ਼ਿੰਮੇਵਾਰੀ ਦਾ ਦੋਸ਼ ਲਾਉਂਦਿਆਂ ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀ ਗੇਟ ਬੰਦ ਕਰਕੇ ਇੱਕ ਤਰ੍ਹਾਂ ਨਾਲ ਇੱਥੇ ਨਾਲੇ ਮਰੀਜ਼ਾਂ ਨੂੰ ਇਲਾਜ ਦੇਣ ਤੋਂ ਇਨਕਾਰ ਕਰ ਰਹੇ ਹਨ। ਧਰਨੇ ਨੂੰ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਆਪ’ ਦੇ ਆਗੂ ਸ਼ਿਵੰਦਰਪਾਲ ਸਿੰਘ ਸੰਧੂ ਤੇ ਹੋਰਨਾਂ ਨੇ ਸੰਬੋਧਨ ਕੀਤਾ।