ਪਰਮਜੀਤ ਸਿੰਘ
ਫਾਜਿਲਕਾ, 3 ਨਵੰਬਰ
ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਇਥੇ ਪਹੁੰਚਣ ‘ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਅਬੋਹਰ ਫਾਜ਼ਿਲਕਾ ਸੜਕ ’ਤੇ ਸਥਿਤ ਹੋਟਲ ਸਕਸ਼ਮ ਡਰੀਮ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਇਹ ਭਿਣਕ ਪਈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਫਾਜ਼ਿਲਕਾ ਵਿੱਚ ਇਕ ਨਿੱਜੀ ਹੋਟਲ ਵਿੱਚ ਭਾਜਪਾ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ, ਤਾਂ ਉਹ ਤੁਰੰਤ ਉਥੇ ਪਹੁੰਚ ਗਏ। ਕਿਸਾਨ ਆਗੂਆਂ ਨੇ ਭਾਜਪਾ ਆਗੂ ਗੋ ਬੈਕ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵਿਰੁੱਧ ਕਾਲੇ ਕਾਨੂੰਨ ਪਾਸ ਕਰਨ ਵਾਲੀ ਭਾਜਪਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਅੰਗਰੇਜ਼ਾਂ ਨੂੰ ਵਾਪਸ ਬੁਲਾਉਣ ਭਜਾਉਣ ਲਈ ਵਿਰੋਧ ਕੀਤਾ ਗਿਆ ਸੀ ਇਸੇ ਤਰ੍ਹਾਂ ਹੀ ਭਾਜਪਾ ਆਗੂਆਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈੇ। ਕਿਸਾਨ ਆਗੂਆਂ ਨੇ ਫ਼ਾਜ਼ਿਲਕਾ ਅਬੋਹਰ ਸੜਕ ’ਤੇ ਜਾਮ ਵੀ ਲਾਇਆ।