ਪੱਤਰ ਪ੍ਰੇਰਕ
ਮਾਨਸਾ, 20 ਜੁਲਾਈ
ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਮੁਫ਼ਤ ਬਿਜਲੀ ਵਾਲਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲਗਪਗ 51 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਪਹੁੰਚੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।