ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 10 ਜਨਵਰੀ
ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ 6.92 ਲੱਖ ਵੋਟਰਾਂ ਲਈ 752 ਪੋਲਿੰਗ ਬੂਥ ਬਣਾਏ ਗਏ ਹਨ। ਸ੍ਰੀ ਮੁਕਤਸਰ ਸਾਹਿਬ ਦੇ ਚਾਰ ਹਲਕਿਆਂ ਦੀ ਵੋਟਰ ਸੂਚੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 3 ਲੱਖ 63 ਹਜ਼ਾਰ ਮਰਦ, 3 ਲੱਖ 29 ਹਜ਼ਾਰ ਔਰਤਾਂ ਅਤੇ 20 ਟ੍ਰਾਂਸਜੈਂਡਰ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਸਬੰਧੀ ਸ਼ਕਾਇਤਾਂ ਦੇ ਨਬਿੇੜੇ ਲਈ ਇੱਕ ਟੋਲ ਫਰੀ ਨੰਬਰ 1950 ਤੋਂ ਜਾਰੀ ਕੀਤਾ ਗਿਆ ਹੈ।