ਭੁੱਚੋ ਮੰਡੀ: ਸਿਲਵਰ ਓਕਸ ਸਕੂਲ ਭੁੱਚੋ ਵੱਲੋਂ ਪੰਜਾਬ ਦਿਵਸ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਬੱਚਿਆਂ ਵੱਲੋਂ ਪੰਜਾਬੀ ਵਿਰਸੇ ਨਾਲ ਸਬੰਧਤ ਪੁਰਾਤਨ ਵਸਤਾਂ ਫੁਲਕਾਰੀ, ਬਾਗ਼, ਚਰਖਾ, ਮਧਾਣੀ, ਘੜਸ, ਪੱਖੀ ਅਤੇ ਖਿਡੌਣੇ ਆਦਿ ਪ੍ਰਦਰਸ਼ਿਤ ਕੀਤਾ ਅਤੇ ਗਿੱਧੇ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਪੰਜਾਬੀ ਅਧਿਆਪਕਾ ਕਰਮਜੀਤ ਕੌਰ ਨੇ ਬੱਚਿਆਂ ਨੂੰ ਪੰਜਾਬ ਦੇ ਭੂਗੋਲਿਕ ਅਤੇ ਰਵਾਇਤੀ ਪਹਿਲੂਆਂ ’ਤੇ ਚਾਨਣਾ ਪਾਇਆ। ਇਸ ਮੌਕੇ ਮੁੱਖ ਅਧਿਆਪਕਾ ਛਾਇਆ ਵਿਨੋਚਾ ਨੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੁੜ੍ਹੇ ਰਹਿਣ ਦਾ ਸੰਦੇਸ਼ ਦਿੱਤਾ ਅਤੇ ਅਧਿਆਪਕਾਂ ਵੱਲੋਂ ਪ੍ਰੋਗਰਾਮ ਦੀ ਸਫਲਤਾ ਲਈ ਕੀਤੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਮਾਪਿਆਂ ਅਤੇ ਸਟਾਫ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ