ਬਰਨਾਲਾ: ਬਰਨਾਲਾ ’ਚ ਜ਼ਿਲ੍ਹਾ ਦਿਵਿਆਂਗ ਪੁਨਰਵਾਸ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਦਿਵਿਆਂਗ (ਅਪਾਹਿਜ) ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ। ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵਲੋਂ ਇਹ ਕੇਂਦਰ ਜ਼ਿਲ੍ਹਾ ਬਰਨਾਲਾ ਵਿੱਚ ਸਥਾਪਤ ਕੀਤਾ ਜਾਣਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ, ਫਹੁੜੀਆਂ, ਆਈ.ਕਿਊ ਟੈਸਟਿੰਗ, ਕੌਂਸਲਿੰਗ ਅਤੇ ਸਪੀਚ ਥੈਰੇਪੀ (ਬੋਲਣਾ ਸਿਖਾਉਣ) ਆਦਿ ਸਬੰਧੀ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ, ਡਾ. ਪਰਵੇਸ਼ ਕੁਮਾਰ, ਨੀਰਜ ਕੁਮਾਰ, ਐੱਸਡੀਓ ਪੰਚਾਇਤੀ ਰਾਜ ਦੌਲਤ ਰਾਮ, ਅਨੁਰਾਗ ਕੁਮਾਰ ਅਤੇ ਹੋਰ ਅਫਸਰ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ