ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਮੋਗਾ, 3 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮੋਗਾ ਦੇ ਨੌਜਵਾਨ ਉੱਪਰ ਦਰਜ ਮੁੱਕਦਮਾ ਰੱਦ ਕਰਵਾਉਣ ਅਤੇ ਦੋਸ਼ੀਆਂ ਉੱਪਰ ਕਾਰਵਾਈ ਕਰਨ ਦਾ ਮੰਗ ਕਰਦਿਆਂ ਥਾਣਾ ਮੋਗਾ ਦਾ ਘਿਰਾਓ ਕੀਤਾ ਗਿਆ। ਥਾਣੇ ਮੂਹਰੇ ਸੂਬਾ ਸਕੱਤਰ ਕਾਕਾ ਸਿੰਘ ਕੋਟੜਾ, ਬੋਹੜ ਸਿੰਘ ਰੁਪਈਆਂ ਵਾਲਾ ਪ੍ਰਧਾਨ ਜ਼ਿਲ੍ਹਾ ਫਰੀਦਕੋਟ, ਕਰਮ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਸੇਵਕ ਸਿੰਘ ਮੋਗਾ, ਸੁਖਮੰਦਰ ਸਿੰਘ ਕੋਟਕਪੂਰਾ ਤੇ ਇੰਦਰਜੀਤ ਸਿੰਘ ਘਣੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬੇਕਸੂਰ ਕਿਸਾਨ ਉੱਪਰ ਦਰਜ ਪਰਚਾ ਰੱਦ ਨਾ ਕੀਤਾ ਤਾਂ ਜੱਥੇਬੰਦੀ ਸਖ਼ਤ ਐਕਸ਼ਨ ਲਵੇਗੀ।