ਪੱਤਰ ਪ੍ਰੇਰਕ
ਅਬੋਹਰ, 24 ਜੂਨ
‘ਆਪ’ ਆਗੂ ਤੇ ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਅਬੋਹਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਐਡਵੋਕੇਟ ਹਰਪ੍ਰੀਤ ਸਿੰਘ ਨੇ ਸੀਚੇਵਾਲ ਨੂੰ ਦੱਸਿਆ ਕਿ ਅਬੋਹਰ ’ਚ ਪੀਣ ਵਾਲਾ ਸਾਫ਼ ਪਾਣੀ ਉਪਲਬਧ ਨਹੀਂ ਹੈ। ਇਸ ਤੋਂ ਇਲਾਵਾ ਹਾਈਵੇਅ ਦੇ ਨਿਰਮਾਣ ਦੌਰਾਨ ਬਹੁਤ ਸਾਰੇ ਦਰੱਖ਼ਤ ਵੱਢੇ ਗਏ ਹਨ, ਇਸ ਲਈ ਇੱਥੇ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾਵੇ। ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਨੇ ਸਮੱਸਿਆਵਾਂ ਨੂੰ ਧਿਆਨ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।