ਨਥਾਣਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਇੱਥੇ ਬਾਬਾ ਕਾਲੂ ਨਾਥ ਪਾਰਕ ਵਿੱਚ ਪਾਰਟੀ ਵਰਕਰਾਂ ਦਾ ਇੱਕ ਭਰਵਾਂ ਇਕੱਠ ਕੀਤਾ। ਵਿਧਾਇਕ ਅਮਰਜੀਤ ਸਿੰਘ ਸੰਦੋਹਾ, ਹਲਕਾ ਇੰਚਾਰਜ ਜਗਸੀਰ ਸਿੰਘ ਅਤੇ ਮਹਿਲਾ ਆਗੂ ਬਲਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਦੋ ਪ੍ਰਮੁੱਖ ਸਿਆਸੀ ਪਾਰਟੀਆਂ ਵੱਲੋਂ ਸਰਕਾਰਾਂ ਬਣਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਜਨਤਕ ਮਸਲਿਆਂ ਨੂੰ ਅੱਖੋਂ-ਪਰੋਖੇ ਕਰ ਕੇ ਰਾਜਭਾਗ ਚਲਾਉਦੀਆਂ ਰਹੀਆਂ ਹਨ। ‘ਆਪ’ ਆਗੂਆਂ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਦੇ ਸਾਰ ਦਿੱਲੀ ਵਾਂਗ ਵਿੱਦਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਜੰਟ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ, ਰਾਜਪਾਲ ਸਿੰਘ ਨੇ ਵੀ ਵਿਚਾਰ ਰੱਖੇ। -ਪੱਤਰ ਪ੍ਰੇਰਕ