ਪੱਤਰ ਪ੍ਰੇਰਕ
ਮੋਗਾ/ਨਿਹਾਲ ਸਿੰਘ ਵਾਲਾ, 17 ਅਕਤੂਬਰ
ਮੋਗਾ ਦੇ ਸਿਵਲ ਹਸਪਤਾਲ ਵਿੱਚ ਸਥਿਤ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੂੰ ਉੁਲਟੀਆਂ ਅਤੇ ਮਾਨਸਿਕ ਪ੍ਰੇਸ਼ਾਨੀ ਦੀ ਸੂਰਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।
ਪੀੜਤ ਵਿਦਿਆਰਥਣਾਂ ਨੇ ਸਕੂਲ ਦੀ ਪ੍ਰਿੰਸੀਪਲ ਉੱਪਰ ਉਨ੍ਹਾਂ ਦੀ ਕੁੱਟਮਾਰ ਕਰਨ ਅਤੇ ਮਾਨਸਿਕ ਤੌਰ ’ਤੇ ਜ਼ਲੀਲ ਕਰਨ ਦੇ ਦੋਸ਼ ਲਗਾਏ ਹਨ। ਪੀੜਤ ਲੜਕੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਲੜਕੀਆਂ ਦੀ ਆਪਸੀ ਬਹਿਸ ਕਾਰਨ ਪ੍ਰਿੰਸੀਪਲ ਨੇ ਚਪੇੜਾਂ ਮਾਰੀਆਂ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ।
ਡਾਕਟਰ ਕਮਲਪ੍ਰੀਤ ਕੌਰ ਨੇ ਕਿਹਾ ਕਿ ਹਸਪਤਾਲ ’ਚ ਦਾਖਲ ਦੋ ਲੜਕੀਆਂ ਦਾ ਇਲਾਜ ਕੀਤਾ ਜਾ ਹੈ। ਸਕੂਲ ਦੀ ਪ੍ਰਿੰਸੀਪਲ ਕਿਰਨ ਗਿੱਲ ਨੇ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਤਾਂ ਸਮਝਾਇਆ ਹੀ ਸੀ। ਹਸਪਤਾਲ ਦੇ ਐਸਐਮਓ ਡਾਕਟਰ ਸੁਖਪ੍ਰੀਤ ਬਰਾੜ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਲੜਕੀਆਂ ਅਤੇ ਮਾਪਿਆਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।