ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 31 ਜਨਵਰੀ
ਹਲਕਾ ਰਾਮਪੁਰਾ ਫੂਲ ਤੋਂ ਆਪ ਉਮੀਦਵਾਰ ਬਲਕਾਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਬੂਟਾ ਸਿੰਘ ਜਲਾਲ ਦੀ ਪ੍ਰੇਰਨਾ ਸਦਕਾ ਪਿੰਡ ਜਲਾਲ ਦੇ ਦਰਸ਼ਨਾਂ ਪਰਿਵਾਰਾਂ ਨੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬਲਕਾਰ ਸਿੱਧੂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀਆਂ ਮਾਰੂ ਨੀਤੀਆਂ ਤੋਂ ਅੱਕੇ ਲੋਕ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵੋਟਰ ਉਨ੍ਹਾਂ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਤੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਬੂਟਾ ਸਿੰਘ ਆੜ੍ਹਤੀਆ, ਮੇਜਰ ਸਿੰਘ ਜਲਾਲ ਬਲਾਕ ਪ੍ਰਧਾਨ, ਗੁਰਮੀਤ ਸਿੰਘ, ਗੁਰਜੰਟ ਸਿੰਘ, ਲਖਵੀਰ ਸਿੰਘ, ਮਾ. ਜਰਨੈਲ ਸਿੰਘ, ਨਿੱਕਾ ਜਲਾਲ, ਗੁਰਪ੍ਰੀਤ ਸਿੰਘ, ਦੇਵ ਸਿੰਘ, ਹਰਬੰਸ ਕੌਰ ਤੇ ਸੁਖਪਾਲ ਕੌਰ ਹਾਜਰ ਸਨ।