ਤਲਵੰਡੀ ਸਾਬੋ (ਪੱਤਰ ਪ੍ਰੇਰਕ): ਵਿਧਾਨ ਸਭਾ ਚੋਣਾਂ ਮੌਕੇ ਆਪਣੀਆਂ ਡਿਊਟੀਆਂ ਦੇਣ ਕਾਰਨ ਵੋਟਾਂ ਪਾਉਣ ਤੋਂ ਵਾਂਝੇ ਰਹੇ ਮੁਲਾਜ਼ਮਾਂ ਨੂੰ ਅਕਾਲੀ-ਬਸਪਾ ਦੇ ਹਲਕਾ ਤਲਵੰਡੀ ਸਾਬੋ ਤੋਂ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਅਪੀਲ ਕੀਤੀ ਕਿ ਉਨ੍ਹਾਂ ਦੇ ਹੱਕ ਵਿੱਚ ਵੋਟ ਦਿੱਤੀ ਜਾਵੇ। ਸ੍ਰੀ ਸਿੱਧੂ ਨੇ ਕਿਹਾ ਕਿ ਜਿਹੜੇ ਮੁਲਾਜ਼ਮਾਂ ਦੀ ਡਿਊਟੀ ਚੋਣ ਪ੍ਰਬੰਧਾਂ ਵਿੱਚ ਲੱਗੀ ਸੀ ਉਹ 9 ਮਾਰਚ ਤੱਕ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਦੇ ਹਨ। ਇਸ ਲਈ ਉਹ ਅਪੀਲ ਕਰਦੇ ਹਨ ਕਿ ਮੁਲਾਜ਼ਮ ਭੈਣ ਭਰਾ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦੇਣ। ਜੀਤਮਹਿੰਦਰ ਸਿੰਘ ਸਿੱਧੂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਬਿਹਤਰੀ ਲਈ ਮਿਹਨਤ ਕਰਨਗੇ ਅਤੇ ਮੁਲਾਜ਼ਮਾਂ ਦੀਆਂ ਲੰਮੇਂ ਸਮੇਂ ਤੋਂ ਲਟਕ ਰਹੀਆਂ ਮੰਗਾਂ ਵਿਧਾਨ ਸਭਾ ਰਾਹੀਂ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ।