ਪੱਤਰ ਪ੍ਰੇਰਕ
ਭਗਤਾ ਭਾਈ, 27 ਫਰਵਰੀ
ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੇ ਜਾਣ ਦਾ ਅਕਾਲੀ ਦਲ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਮੰਦਭਾਗਾ ਅਤੇ ਪੰਜਾਬ ਮਾਰੂ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਨੇ ਇਹ ਫ਼ੈਸਲਾ ਡੂੰਘੀ ਸਾਜ਼ਿਸ਼ ਤਹਿਤ ਕੀਤਾ ਹੈ। ਸਾਬਕਾ ਮੰਤਰੀ ਮਲੂਕਾ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਵੰਡ ਤੋਂ ਬਾਅਦ ਲਗਾਤਾਰ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਤੈਅ ਹੋਈਆਂ ਸ਼ਰਤਾਂ ਅਧੀਨ ਬੋਰਡ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਸੀ।