ਮਾਨਸਾ: ਜ਼ਿਲ੍ਹਾ ਅਤੇ ਸ਼ੈਸਨ ਜੱਜ ਐਚ.ਐਸ ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮਾਨਸਾ ਦੀ ਜੇਲ੍ਹ ਦੇ ਬੰਦੀਆਂ ਦੁਆਰਾ ਤਿਆਰ ਕੀਤੇ ਦੀਵਿਆਂ ਦੀ ਪ੍ਰਦਰਸ਼ਨੀ ਇਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਲਗਾਈ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਆਸਰਾ ਲੋਕ ਸੇਵਾ ਕਲੱਬ ਦੇ ਸਹਿਯੋਗ ਇਨ੍ਹਾਂ ਦੀਵਿਆਂ ਨੂੰ ਜੇਲ੍ਹ ਵਿੱਚ ਬੰਦ ਕੈਦੀਆਂ ਤੋਂ ਤਿਆਰ ਕਰਵਾ ਕੇ ਉਨ੍ਹਾਂ ਉੱਪਰ ਰੰਗ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਨ੍ਹਾਂ ਦੀਵਿਆਂ ਦੀ ਪ੍ਰਦਰਸ਼ਨੀ ਲਾ ਕੇ ਵਿਕਰੀ ਕੀਤੀ ਗਈ ਹੈ। ਇਸ ਮੌਕੇ ਐਡਵੋਕੇਟ ਬਲਵੰਤ ਭਾਟੀਆ,ਕਲੱਬ ਦੇ ਆਗੂ ਤਰਸੇਮ ਚੰਦ ਸੇਮੀ ਅਤੇ ਵਕੀਲ ਵ ਮੌਜੂਦ ਸਨ। -ਪੱਤਰ ਪ੍ਰੇਰਕ