ਪੱਤਰ ਪ੍ਰੇਰਕ
ਮਮਦੋਟ, 1 ਨਵੰਬਰ
‘‘ਮਾਣਭੱਤਾ ਨਾ ਮਿਲਣ ਕਾਰਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਦੀਵਾਲੀ ਇਸ ਵਾਰ ਫਿੱਕੀ ਹੀ ਰਹੇਗੀ’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਮਦੋਟ ਵਿਖੇ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਸਰਕਾਰ ਵੱਲੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਤੇ ਹੁਣ ਸਰਕਾਰ ਵੱਲੋਂ ਘਰ ਪਰਿਵਾਰ ਚਲਾਉਣ ਲਈ ਦਿੱਤਾ ਜਾ ਰਿਹਾ ਨਿਗੂਣਾ ਜਿਹਾ ਮਾਣ ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਕਤੂਬਰ ਮਹੀਨੇ ਦਾ ਬਣਦਾ ਮਾਣ ਭੱਤਾ ਦੀਵਾਲੀ ਤੋਂ ਪਹਿਲਾਂ ਪਹਿਲਾਂ ਜਾਰੀ ਕਰੇ। ਇਸ ਮੌਕੇ ਗੁਰਮੀਤ ਕੌਰ, ਹਰਜਿੰਦਰ ਕੌਰ, ਨੀਰਜਾ, ਪ੍ਰੇਮ ਕੌਰ, ਮਹਿੰਦਰ ਕੌਰ, ਨਰਿੰਦਰ ਕੌਰ, ਪੁਸ਼ਪਿੰਦਰ ਕੌਰ, ਕੈਲਾਸ਼, ਪਰਮਜੀਤ ਕੌਰ, ਅੱਛਰਾਂ , ਸੁਖਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ।