ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਦਸੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ 25 ਦਸੰਬਰ ਨੂੰ ਪੰਜਾਬ ਭਰ ’ਚ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਫੂਕੇਗੀ। ਇਹ ਫੈਸਲਾ ਅੱਜ ਇੱਥੇ ਯੂਨੀਅਨ ਦੀ ਹੋਈ ਸੂਬਾਈ ਮੀਟਿੰਗ ਵਿੱਚ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ 25 ਦਸੰਬਰ ਨੂੰ ਪੰਜਾਬ ਭਰ ਵਿੱਚ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇੇ।