ਪੱਤਰ ਪ੍ਰੇਰਕ
ਭੁੱਚੋ ਮੰਡੀ, 3 ਜੂਨ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ 4 ਜੂਨ ਨੂੰ ਗੁਰੂ ਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਗੇਟ ਅੱਗੇ ਪਰਿਵਾਰਾਂ ਸਮੇਤ ਧਰਨਾ ਦੇਣ ਅਤੇ 5 ਜੂਨ ਨੂੰ ਮਾਲੇਰਕੋਟਲਾ ਵਿੱਚ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਥਰਮਲ ਦੇ ਆਗੂ ਜਗਰੂਪ ਸਿੰਘ ਲਹਿਰਾ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਘਰ ਨੌਕਰੀ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕੇ ਕਰਨ ਦੇ ਚੋਣ ਵਾਅਦੇ ਪੂਰੇ ਨਹੀਂ ਕੀਤੇ। ਇਸ ਦਾ ਖ਼ਮਿਆਜ਼ਾ ਕਾਂਗਰਸ ਪਾਰਟੀ ਨੂੰ 2022 ਦੀਆਂ ਚੋਣਾਂ ਵਿੱਚ ਭੁਗਤਨਾ ਪਵੇਗਾ।