ਭੁੱਚੋ ਮੰਡੀ: ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ, ਅਫਸਰਾਂ ਅਤੇ ਹੋਰ ਸੰਘਰਸ਼ਸ਼ੀਲ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਠੇਕਾ ਮੁਲਾਜ਼ਮ ਨਾਜ਼ਮ ਸਿੰਘ ਵਾਸੀ ਗੰਗਾ ਦੀ ਪਤਨੀ ਅਮਨਦੀਪ ਕੌਰ ਦੇ ਇਲਾਜ ਲਈ ਮਾਲੀ ਮਦਦ ਕਰਨ। ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪਿਛਲੇ ਡੇਢ ਸਾਲ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਹੈ ਅਤੇ ਹੁਣ ਲੀਵਰ ਦੀ ਸਮੱਸਿਆ ਵਧਣ ਕਾਰਨ ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਹੈ। ਉਸ ਦੇ ਅਪਰੇਸ਼ਨ ਲਈ ਮਾਲੀ ਮਦਦ ਦੀ ਸਖ਼ਤ ਜ਼ਰੂਰਤ ਹੈ। ਪੀੜਤ ਵਿਅਕਤੀ ਦੀ ਤਨਖਾਹ ਨਿਗੂਣੀ ਹੋਣ ਕਾਰਨ ਘਰ ਦਾ ਗੁਜ਼ਾਰਾ ਪਹਿਲਾਂ ਹੀ ਬਹੁਤ ਮੁਸ਼ਕਲ ਨਾਲ਼ ਚੱਲਦਾ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਮਦਦ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਾਨੀ ਸੱਜਣ ਪੀੜਤ ਮੁਲਾਜ਼ਮ ਨਾਜ਼ਮ ਨਾਲ ਨੰਬਰ 99885-39322 ’ਤੇ ਸੰਪਰਕ ਕਰ ਸਕਦੇ ਹਨ। -ਪੱਤਰ ਪ੍ਰੇਰਕ