ਨਿੱਜ ਪੱਤਰ ਪ੍ਰੇਰਕ
ਫ਼ਰੀਦਕੋਟ, 17 ਜੂਨ
ਜ਼ਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਖੁਰਦ ਦੇ ਗੁਰਦੁਆਰਾ ਸਾਹਿਬ ਦੀ ਗੋਲਕ ’ਚੋਂ ਕਥਿਤ ਤੌਰ ’ਤੇ ਪੈਸੇ ਚੋਰੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਸੂਚਨਾ ਦਿੱਤੀ ਸੀ। ਜਾਣਕਾਰੀ ਅਨੁਸਾਰ ਸਾਦਿਕ ਪੁਲੀਸ ਨੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਪਰਚਾ ਦਰਜ ਕਰ ਲਿਆ ਹੈ। ਪੁਲੀਸ ਨੇ ਗੋਲਕ ’ਚੋਂ ਚੋਰੀ ਕੀਤੇ ਕੁਝ ਪੈਸੇ ਬਰਾਮਦ ਕਰ ਲਏ ਹਨ। ਪੁਲੀਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਘਟਨਾ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।