ਪੱਤਰ ਪ੍ਰੇਰਕ
ਮਾਨਸਾ, 26 ਅਗਸਤ
ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਸਾਹਿਤ ਸਿਰਜਣ ਅਤੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਸ ਵਿੱਚ ਪੰਜਾਬੀ ਦੇ ਕਹਾਣੀਕਾਰ ਨਿਰੰਜਣ ਬੋਹਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੀਆਂ ਚਾਰ ਵਿਧਾਵਾਂ ਵਿੱਚ ਜ਼ਿਲ੍ਹੇ ਦੇ 70 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕਵਿਤਾ ਗਾਇਨ ਵਿੱਚ ਪਹਿਲਾ ਅਰੁਣਦੀਪ ਸਿੰਘ, ਦੂਜਾ ਸਹਿਜਪਾਲ ਸਿੰਘ, ਤੀਜਾ ਸਥਾਨ ਮਨਜੀਤ ਕੌਰ ਨੇ ਪ੍ਰਾਪਤ ਕੀਤਾ । ਲੇਖ ਰਚਨਾ ਵਿੱਚ ਪਹਿਲਾ ਰੀਤ ਰੁਪਿੰਦਰ, ਦੂਜਾ ਹਰਦੀਪ ਕੌਰ, ਤੀਜਾ ਸਥਾਨ ਮੋਹਿਤਦੀਪ ਸਿੰਘ, ਕਹਾਣੀ ਰਚਨਾ ਵਿੱਚ ਪਹਿਲਾ ਕਮਲਪ੍ਰੀਤ ਕੌਰ, ਦੂਜਾ ਅਰਮਾਨ ਸਿੰਘ, ਤੀਜਾ ਸਥਾਨ ਜਾਸਮੀਨ ਕੌਰ, ਕਵਿਤਾ ਰਚਨਾ ਵਿੱਚ ਪਹਿਲਾ ਜਸਪ੍ਰੀਤ ਕੌਰ, ਦੂਜਾ ਜਸ਼ਨਪ੍ਰੀਤ ਕੌਰ ਅਤੇ ਤੀਜਾ ਸਥਾਨ ਸੁਖਵੀਰ ਕੌਰ ਨੇ ਪ੍ਰਾਪਤ ਕੀਤਾ। ਚਾਰੇ ਵਿਧਾਵਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੁਣ ਸਟੇਟ ਪੱਧਰ ਤੇ ਹੋਣ ਵਾਲੇ ਮੁਕਾਬਲੇ ਵਿੱਚ ਹਿੱਸਾ ਲੇਣਗੇ।