ਪੱਤਰ ਪੇ੍ਰਕ
ਮਾਨਸਾ, 2 ਦਸੰਬਰ
ਆਸ਼ਾ ਅਤੇ ਫੈਸਲੀਟੇਟਰ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਆਪਣੀ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਮਾਨਸਾ ਦੇ ਜੱਚਾ-ਬੱਚਾ ਹਸਪਤਾਲ ਵਿਖੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਹ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਨਹੀਂ ਕਰ ਰਹੀ ਹੈ। ਧਰਨਾਕਾਰੀਆਂ ਨੇ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਜਾਂਦਾ ਤਾਂ ਉਹ ਖਰੜ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਮਨਦੀਪ ਕੌਰ, ਬਲਜੀਤ ਕੌਰ, ਕਮਲਜੀਤ ਕੌਰ ,ਮੁਖਤਿਆਰ ਕੌਰ ਨੇ ਵੀ ਸੰਬੋਧਨ ਕੀਤਾ।