ਖੇਤਰੀ ਪ੍ਰਤੀਨਿਧ
ਬਰਨਾਲਾ, 1 ਅਕਤੂਬਰ
ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ ਕੌਰ ਜੋਧਪੁਰ ਉੱਪਰ ਹੋਏ ਕਾਤਲਾਨਾ ਹਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ਦਾ ਵਫਦ ਅੱਜ ਐੱਸਐੱਸਪੀ ਬਰਨਾਲਾ ਨੂੰ ਮਿਲਿਆ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਰਾਤ ਨੂੰ 1 ਵਜੇ ਇੱਕ ਵਿਅਕਤੀ ਨੇ ਘਰ ਵਿੱਚ ਜਬਰੀ ਦਾਖ਼ਲ ਹੋ ਕੇ ਪਰਮਜੀਤ ਕੌਰ ਉਪਰ ਜਾਨਲੇਵਾ ਹਮਲਾ ਕਰ ਦਿੱਤਾ ਸੀ ਅਤੇ ਪੰਜ ਹਜ਼ਾਰ ਰੁਪਏ ਦੀ ਲੁੱਟ ਖੋਹ ਕਰ ਕੇ ਭੱਜ ਗਿਆ ਸੀ ਪਰ ਪੁਲੀਸ ਦੋ ਘੰਟਿਆਂ ਬਾਅਦ ਪਹੁੰਚੀ। ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਇਸ ਕੇਸ ਇਰਾਦਾ ਕਤਲ ਧਾਰਾ ਜੋੜੀ ਜਾਵੇ।