ਗੁਰਪ੍ਰੀਤ ਦੌਧਰ
ਅਜੀਤਵਾਲ, 14 ਜੂਨ
ਪਿੰਡ ਧੂੜਕੋਟ ਟਾਹਲੀ ਵਾਲਾ ਵਿੱਚ ਇੱਕ ਕੇਸ ਵਿੱਚ ਨਾਮਜ਼ਦ ਵਿਅਕਤੀ ਦੇ ਨਜ਼ਦੀਕੀਆਂ ਵੱਲੋਂ ਖੇਤ ’ਚ ਬੱਕਰੀਆਂ ਚਰਾਉਣ ਗਏ ਮਜ਼੍ਹਬੀ ਸਿੱਖ ਭਾਈਚਾਰੇ ਨਾਲ ਸਬੰਧਤ ਇੱਕ 16 ਸਾਲਾਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਭਰਤੀ ਕਰਵਾਇਆ ਗਿਆ ਹੈ। ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮੌਕੇ ਥਾਣਾ ਮੁਖੀ ਮਹਿਣਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਲੈਣ ਉਪਰੰਤ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਦੂਸਰੇ ਪਾਸੇ ਇਨ੍ਹਾਂ ਲੋਕਾਂ ਦੇ ਹੱਕ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੇ ਨੁਮਾਇੰਦੇ ਵੀ ਉਤਰ ਆਏ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਨੇ ਕਿਹਾ ਕਿ ਜੇਕਰ ਪੁਲੀਸ ਨੇ ਕੇਸ ਦਰਜ ਕਰ ਕੇ ਗ੍ਰਿਫ਼ਤਾਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਣਗੇ।