ਪੱਤਰ ਪ੍ਰੇਰਕ
ਭੁੱਚੋ ਮੰਡੀ, 10 ਸਤੰਬਰ
ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਦੇ ਨੌਕਰੀ ਤੋਂ ਕੱਢੇ ਮੁਲਾਜ਼ਮਾਂ ਨੇ ਆਪਣੇ ਰੁਜ਼ਗਾਰ ਦੀ ਬਹਾਲੀ ਲਈ ‘ਆਪ’ ਦੇ ਵਿਧਾਇਕਾਂ ਨਾਲ ਰਾਬਤਾ ਕਾਇਮ ਕੀਤਾ। ਭੁੱਚੋ ਖੁਰਦ ਵਿੱਚ ਅੱਠ ਦਿਨਾਂ ਤੋਂ ਚੱਲ ਰਹੇ ਪੱਕੇ ਮੋਰਚੇ ਵਿੱਚ ਬੈਸਟ ਪ੍ਰਾਈਸ ਮੁਲਾਜ਼ਮ ਯੂਨੀਅਨ ਦੇ ਆਗੂ ਨਿਰਮਲ ਸ਼ਰਮਾ ਨੇ ਦੱਸਿਆ ਕਿ ਅੱਜ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਮੰਗ ਪੱਤਰ ਸੌਂਪੇ ਹਨ। ਵਿਧਾਇਕਾਂ ਨੇ ਸਮੱਸਿਆ ਸੁਣ ਕੇ ਭਰੋਸਾ ਦਿਵਾਇਆ ਕਿ ਉਹ ਇਸ ਮਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਉਣਗੇ।