ਪੱਤਰ ਪ੍ਰੇਰਕ
ਮਾਨਸਾ, 2 ਅਗਸਤ
ਪੰਜਾਬ ਸਰਕਾਰ ਅਤੇ ਪੁਲੀਸ ਵਿਭਾਗ ਵੱਲੋਂ ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਦਾ ਪਟਿਆਲਾ ਵਿਖੇ ਤਬਾਦਲਾ ਕਰ ਦਿੱਤਾ ਹੈ। ਉਹ ਲੰਬੇ ਸਮੇਂ ਮਾਨਸਾ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਥਾਂ ’ਤੇ ਮੁਕਤਸਰ ਤੋਂ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੂੰ ਮਾਨਸਾ ਐੱਸਐੱਸਪੀ ਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਅਧਿਕਾਰੀਆਂ ਨੇ ਤਬਾਦਲੇ ਕੀਤੇ ਹਨ।