ਪੱਤਰ ਪ੍ਰੇਰਕ
ਮਾਨਸਾ, 26 ਨਵੰਬਰ
ਭਾਰਤੀ ਸਟੇਟ ਬੈਂਕ (ਐੱਸਬੀਆਈ) ਵੱਲੋਂ ਆਪਣੇ ਗਾਹਕਾਂ ਦੀ ਸਹੂਲਤ ਲਈ ਚਾਰ ਸਾਲ ਪਹਿਲਾਂ ਸ਼ੁਰੂ ਕੀਤੀ ਯੋਨੋ ਐਪ, ਬੈਂਕ ਨਾਲ ਜੁੜੇ ਲੋਕਾਂ ਦੀ ਮਨਪਸੰਦ ਐਪ ਬਣ ਚੁੱਕੀ ਹੈ ਅਤੇ ਹੁਣ ਇਸ ਐਪ ਨਾਲ ਜੁੜੇ ਲੋਕਾਂ ਦੀ ਗਿਣਤੀ ਚਾਰ ਕਰੋੜ ਤੋਂ ਪਾਰ ਹੋ ਚੁੱਕੀ ਹੈ। ਐੱਸਬੀਆਈ ਬੈਂਕ ਮਾਨਸਾ ਵੱਲੋਂ ਇਸ ਐਪ ਦੀ ਚੌਥੀ ਵਰ੍ਹੇਗੰਢ ਮੌਕੇ ਸ਼ਹਿਰ ਵਿੱਚੋਂ ਇੱਕ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ। ਰੈਲੀ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਬੈਂਕ ਦੇ ਡੀ.ਜੀ.ਐਮ. ਰਜਨੀਸ਼ ਕੁਮਾਰ, ਰਿਜ਼ਨਲ ਮੈਨੇਜਰ ਪਵਨ ਗੋਇਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।