ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 16 ਅਗਸਤ
ਸਰਕਾਰ ਵੱਲੋਂ ਜਨਮ ਅਤੇ ਮੌਤ ਸਬੰਧੀ ਦਸਤਾਵੇਜ਼ ਹੁਣ ਰਜਿਸਟਰਾਰ ਦਫਤਰ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਜਨਮ ਅਤੇ ਮੌਤ ਸਰਟੀਫਿਕੇਟ ਪ੍ਰਾਪਤ ਕੀਤੇ ਜਾ ਸਕਣਗੇ। ਜ਼ਿਲ੍ਹੇ ਵਿੱਚ ਵੀ ਪ੍ਰਾਈਵੇਟ ਹਸਪਤਾਲਾਂ ਰਾਹੀਂ ਜਨਮ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਜੰਮੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਜਨਮ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ ਅਤੇ ਸਮਾਂ ਵੀ ਬਚੇਗਾ। ਇਹ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਸੰਭਵ ਹੋਇਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਜਿਹੇ ਕਾਰਜ ਕੀਤੇ ਜਾ ਰਹੇ ਹਨ।