ਪੱਤਰ ਪ੍ਰੇਰਕ
ਜ਼ੀਰਾ, 29 ਜੂਨ
ਆਮ ਆਦਮੀ ਪਾਰਟੀ ਨੇ ਬਜਟ ਦਾ ਸਵਾਗਤ ਕਰਦਿਆਂ ਇਸ ਨੂੰ ਲੋਕਾਂ ਦਾ ਬਜਟ ਕਰਾਰ ਦਿੱਤਾ ਹੈ। ਇਸ ਸਬੰਧੀ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਸੱਤਾ ਦੀ ਨਿੱਘ ਮਾਣਨ ਵਾਲੀਆਂ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਨੇ ਖਜ਼ਾਨੇ ਨੂੰ ਲੁੱਟ ਕੇ ਪੰਜਾਬ ਨੂੰ ਕਰਜ਼ਈ ਕਰ ਦਿੱਤਾ। ਕਰਜ਼ੇ ਦੀ ਵੱਡੀ ਪੰਡ ਹੋਣ ਦੇ ਬਾਵਜੂਦ ਵੀ ਅਜਿਹਾ ਲੋਕ ਪੱਖੀ ਬਜਟ ਕਾਬਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਲੈ ਕੇ ਪੇਸ਼ ਕੀਤੇ ਗਏ ਬਜਟ ਨਾਲ ਲੋਕਾਂ ਨੂੰ ਰਾਹਤ ਮਿਲੇਗੀ।