ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 31 ਮਈ
ਜ਼ੀਰਾ ਤਲਵੰਡੀ ਰੋਡ ’ਤੇ ਬਿਜਲੀ ਘਰ ਦੇ ਸਾਹਮਣੇ ਤਾਰਾਂ ਦੀ ਸਪਾਰਕਿੰਗ ਨਾਲ 4, 5 ਖੋਖੇ ਸੜ ਕੇ ਸੁਆਹ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਨੀਲ ਕੁਮਾਰ ਅਤੇ ਅਨਿਲ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ 6.30 ਵਜੇ ਬਿਜਲੀ ਦੀਆਂ ਤਾਰਾਂ ਸਪਾਰਕ ਕਰਨ ਨਾਲ ਸਬਜ਼ੀ, ਜੂਸ , ਮੀਟ ਆਦਿ ਦੇ 4, 5 ਪੰਜ ਖੋਖੇ ਸੜ ਕੇ ਸੁਆਹ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੋਵਾਂ ਭਰਾਵਾਂ ਨੇ ਰਲ ਕੇ 15 ਦਿਨ ਪਹਿਲਾਂ ਹੀ ਤਕਰੀਬਨ 30 ਹਜ਼ਾਰ ਰੁਪਿਆ ਲਗਾ ਕਿ ਆਪਣਾ ਖੋਖਾ ਤਿਆਰ ਕੀਤਾ ਸੀ, ਜਿਸ ਵਿਚ 2 ਕੁਇੰਟਲ ਮੱਛੀ ਅਤੇ ਹੋਰ ਜ਼ਰੂਰੀ ਸਾਮਾਨ ਪਿਆ ਸੀ, ਜੋ ਅੱਗ ਦੀ ਲਪੇਟ ਵਿੱਚ ਆ ਕੇ ਸੁਆਹ ਹੋ ਗਿਆ, ਜਿਸ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਮੇਂ ਪੀੜਿਤ ਖੋਖਾ ਮਾਲਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਫਿਰ ਪੈਰਾਂ ਸਿਰ ਖੜ੍ਹੇ ਹੋ ਕੇ ਆਪਣੀ ਰੋਜ਼ੀ ਰੋਟੀ ਕਮਾ ਸਕਣ।