ਨਿੱਜੀ ਪੱਤਰ ਪ੍ਰੇਰਕ
ਮਲੋਟ, 3 ਨਵੰਬਰ
ਇਥੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ ਕਰ ਕੇ ‘ਬਲਿਹਾਰੀ ਕੁਦਰਤ ਵਸਿਆ’ ਮੁਹਿੰਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਦੇ ਦਫਤਰ ਇੰਚਾਰਜ ਰਮੇਸ਼ ਅਰਨੀਵਾਲਾ ਨੇ ਦੱਸਿਆ ਕਿ ਮਲੋਟ ਇਲਾਕੇ ਨੂੰ ਸੁੰਦਰ ਬਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਜੀਟੀ ਰੋਡ ਦੀ ਸਫਾਈ ਦੇ ਕੰਮ ਦੀ ਸ਼ਰੂਆਤ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ, ਐਡਵਰਡਗੰਜ ਸੰਸਥਾ ਦੇ ਸੀਨੀਅਰ ਵਾਈਸ ਚੈਅਰਮੈਨ ਗੁਰਚਰਨ ਗਰੋਵਰ, ਜਸਦੇਵ ਸਿੰਘ ਸੰਧੂ ਆਦਿ ਸ਼ਾਮਲ ਸਨ। ਓਧਰ ਨਗਰ ਕੌਂਸਲ ਅਧਿਕਾਰੀ ਜਗਸੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਖੁੱਦ ਸਾਰੇ ਖੇਤਰ ਦੀ ਸਫਾਈ, ਲਾਈਟਾਂ ਅਤੇ ਪਾਣੀ ਛਿੜਕਾਅ ਆਦਿ ਦੇ ਪ੍ਰਬੰਧ ਦੇਖ ਰਹੇ ਹਨ।