ਨਿੱਜੀ ਪੱਤਰ ਪ੍ਰੇਰਕ
ਮੋਗਾ, 20 ਨਵੰਬਰ
ਕੇਂਦਰੀ ਹਾਊਸਿੰਗ ਅਤੇ ਸਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਨੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਕੇਂਦਰੀ ਸਰਕਾਰ ਵੱਲੋਂ ਜਾਰੀ ਫੰਡਾਂ ਨਾਲ ਮੋਗਾ ਜ਼ਿਲ੍ਹੇ ਵਿਚ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਆਦਿ ਵਿਕਾਸ ਕੰਮਾਂ ਉੱਤੇ ਖਰਚ ਰਾਸ਼ੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਦਿਨ ਦਿਨ ਡਿੱਗ ਰਹੇ ਪੱਧਰ ਤੋਂ ਚਿੰਤਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸਦੇ ਮੱਦੇਨਜਰ ਹੀ ਨਹਿਰੀ ਪਾਣੀ ਨਾਲ ਸਿੰਜ਼ਾਈ ਲਈ ਜ਼ਮੀਨਦੋਜ਼ ਪਾਈਪਲਾਈਨ ਦਾ ਜਾਲ ਵਿਛਾਇਆ ਜਾ ਰਿਹਾ ਹੈ।