ਜੈਤੋ: ਇੱਥੇ ਸਿਵਲ ਹਸਪਤਾਲ ’ਚ 28 ਅਕਤੂਬਰ ਨੂੰ ਵਿਸ਼ੇਸ਼ ਕੈਂਪ ਦੌਰਾਨ ਪ੍ਰਸ਼ਾਸਨ ਵੱਲੋਂ ਅਪਾਹਜ ਵਿਅਕਤੀਆਂ ਦੇ ‘ਵਿਲੱਖਣ ਪਛਾਣ ਪੱਤਰ’ (ਯੂਡੀਆਈਡੀ) ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਦਾ ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਡੇਟਾਬੇਸ ਤਿਆਰ ਕਰਨਾ ਵੀ ਹੈ। ਕੈਂਪਾਂ ਵਿੱਚ ਪਹੁੰਚਣ ਵਾਲੇ ਵਿਅਕਤੀ ਆਪਣੇ ਨਾਲ ਆਈਡੀ ਪਰੂਫ਼, ਆਧਾਰ ਕਾਰਡ, 3 ਪਾਸਪੋਰਟ ਸਾਈਜ਼ ਫੋਟੋ ਲੈ ਕੇ ਪਹੁੰਚ ਸਕਦੇ ਹਨ। -ਪੱਤਰ ਪ੍ਰੇਰਕ