ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 19 ਅਕਤੂਬਰ
ਪਿੰਡ ਨਾਈਵਾਲਾ ਵਿਚ ਘਰ ਵਿੱਚ ਦਾਖ਼ਲ ਹੋ ਕੇ ਕਿਸੇ ਮਹਿਲਾ ਨਾਲ ਗਾਲੀ ਗਲੋਚ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਪਿੰਡ ਦੇ ਸਾਬਕਾ ਸਰਪੰਚ ਸਮੇਤ 11 ਵਿਅਕਤੀਆਂ ਵਿਰੁੱਧ ਥਾਣਾ ਸਦਰ ਬਰਨਾਲਾ ਦੀ ਪੁਲੀਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਐੱਸਐੱਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਬੂਟਾ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਸਾਬਕਾ ਸਰਪੰਚ ਜਤਿੰਦਰ ਸਿੰਘ, ਜਸਕਰਨ ਸਿੰਘ, ਮਲਕੀਤ ਸਿੰਘ, ਦਰਵਾਰਾ ਸਿੰਘ, ਗੋਰਾ ਸਿੰਘ, ਇੰਦਰਜੀਤ ਸਿੰਘ, ਜਗਸੀਰ ਸਿੰਘ, ਵਰਿੰਦਰ ਸਿੰਘ ਅਤੇ 3 ਹੋਰ ਅਣਪਛਾਤਿਆਂ ਨੇ ਉਨ੍ਹਾਂ ਦੇ ਘਰ ਆ ਕੇ ਗਾਲੀ ਗਲੋਚ ਕੀਤਾ ਅਤੇ ਸਬਕ ਸਿਖਾਉਣ ਦੀਆਂ ਧਮਕੀਆਂ ਦਿੱਤੀਆਂ। ਥਾਣਾ ਮੁਖੀ ਨੇ ਕਿਹਾ ਕਿ ਇਸ ਸਬੰਧੀ ਸਾਰੇ ਮੁਲਜ਼ਮਾਂ ਵਿਰੁੱਧ ਅਲੱਗ ਅਲੱਗ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।