ਫ਼ਰੀਦਕੋਟ: ਸਿਟੀ ਪੁਲੀਸ ਫ਼ਰੀਦਕੋਟ ਨੇ ਸ਼ਹਿਰ ਦੇ ਇੱਕ ਨੌਜਵਾਨ ’ਤੇ ਰਾਤ ਸਮੇਂ ਇੱਥੋਂ ਦੇ ਮੁੱਖ ਬਾਜ਼ਾਰ ਵਿੱਚ ਘੇਰ ਕੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠ 20 ਵਿਅਕਤੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਸੂਚਨਾ ਅਨੁਸਾਰ ਗੁਰਮੀਤ ਸਿੰਘ ਵਾਸੀ ਫ਼ਰੀਦਕੋਟ ਰਾਤ ਸਮੇਂ ਆਪਣੇ ਕੰਮ ਤੋਂ ਘਰ ਜਾ ਰਿਹਾ ਸੀ ਕਿ ਮਹਿੰਦਰਾ ਲਾਇਬ੍ਰੇਰੀ ਸਾਹਮਣੇ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਪੁਲੀਸ ਨੇ ਪੀੜਤ ਨੌਜਵਾਨ ਦੀ ਸ਼ਿਕਾਇਤ ’ਤੇ ਰੋਹਿਤ ਕੁਮਾਰ, ਕਰਨ, ਲਖਵਿੰਦਰ ਸਿੰਘ, ਸ਼ਿਵਮ ਕੁਮਾਰ, ਵਿਕਰਮ ਅਤੇ 15 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ