ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ
ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਕੁਲ ਹਿੰਦ ਕਿਸਾਨ ਸਭਾ, ਭਾਰਤ ਨਿਰਮਾਣ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਅਤੇ ਸੀਟੂ ਵੱਲੋਂ ਪਿੰਡ ਫੱਤਣਵਾਲਾ, ਝਬੇਲਵਾਲੀ, ਰੁਪਾਣਾ, ਵੱਟੂ, ਕੋਟਲੀ ਸੰਘਰ, ਥਾਂਦੇਵਾਲਾ, ਸੀਰਵਾਲੀ ਆਦਿ ਪਿੰਡਾਂ ਵਿੱਚ ਸਰਕਾਰ ਦੀ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਮਾਰਚ ਕੱਢਿਆ। ਕਾਮਰੇਡ ਇੰਦਰਜੀਤ ਸਿੰਘ, ਤਰਸੇਮ ਲਾਲ, ਹਰੀ ਰਾਮ ਚੱਕ ਸ਼ੇਰੇਵਾਲਾ, ਜਸਵਿੰਦਰ ਵੱਟੂ, ਮੇਜਰ ਸੀਰਵਾਲੀ, ਧਰਮਪਾਲ ਝਬੇਲਵਾਲੀ, ਮਲਕੀਤ ਸਿੰਘ, ਦਵਿੰਦਰ ਕੋਟਲੀ, ਗੁਰਮੀਤ ਕੋਟਲੀ, ਗੁਰਨੈਬ ਪੱਪੀ, ਜੰਗੀਰ ਸਿੰਘ ਰੁਪਾਣਾ ਹੋਰਾਂ ਨੇ ਮੰਗ ਕੀਤੀ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਤਿੰਨੇ ਖੇਤੀ ਆਰਡੀਨੈਂਸ ਰੱਦ ਕੀਤੇ ਜਾਣ, ਮਜ਼ਦੂਰਾਂ ਦੇ ਖਾਤਿਆਂ ਵਿੱਚ 7500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਛੇ ਮਹਿਨਿਆਂ ਦੇ ਪੈਸੇ ਖਾਤਿਆਂ ‘ਚ ਪਾਏ ਜਾਣ।
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੇ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾਂ ਦੀ ਅਗਵਾਈ ਹੇਠ ਮਾਨਸਾ ਵਿੱਚ ਰੈਲੀ ਹੋਈ, ਜਿਸ ਵਿਚ ਆਲ ਇੰਡੀਆ ਤਾਲਮੇਲ ਕਮੇਟੀ ਦੇ ਸੱਦੇ ’ਤੇ 14 ਸਤੰਬਰ ਨੂੰ ਕੀਤੀ ਜਾ ਰਹੀ ਹੈ ਵੰਗਾਰ ਰੈਲੀ ਦੀ ਤਿਆਰੀ ਲਈ ਪਿੰਡ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ, 12 ਸਤੰਬਰ ਤੱਕ ਲੋਕਾਂ ਨੂੰ ਲਾਮਬੰਦ ਕਰਨ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ। ਜਥੇਬੰਦੀ ਦੇ ਜਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਲੋਕਾਂ ਨੂੰ ਬਰਨਾਲਾ ਵਿੱਚ ਵੰਗਾਰ ਰੈਲੀ ਵਿਚ ਵੱਧ ਤੋਂ ਵੱਧ ਸ਼ਾਮਲ ਹੋਣ ਲਈ ਅਪੀਲ ਕੀਤੀ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਭਾਕਿਯੂ ਏਕਤਾ ਉਗਰਾਹਾਂ ਬਲਕਾ ਗਿੱਦੜਬਾਹਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਛੱਤਿਆਣਾ ਵਿੱਚ ਹੋਈ। ਮੀਟਿੰਗ ਨੂੰ ਹਰਬੰਸ ਸਿੰਘ ਕੋਟਲੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਸੁੱਚਾ ਸਿੰਘ ਕੋਟਲੀ ਨੇ ਸੰਬੋਧਨ ਕੀਤਾ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਭਾਕਿਯੂ ਉਗਰਾਹਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਜਗਮੀਤ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਜ਼ੀਰਾ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਸੰਬੋਧਨ ਕੀਤਾ।
ਜੰਡਵਾਲਾ ਚੜ੍ਹਤ ਸਿੰਘ ਵਿੱਚ ਅਹੁਦੇਦਾਰ ਚੁਣੇ
ਮਲੋਟ (ਲਖਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਏੇਕਤਾ ਸਿੱਧੂਪੁਰ ਦੀ ਮੀਟਿੰਗ ਜੰਡਵਾਲਾ ਚੜ੍ਹਤ ਸਿੰਘ ਵਿੱਚ ਗਿੱਦੜਬਾਹਾ ਦੇ ਬਲਾਕ ਪ੍ਰਧਾਨ ਗੋਰਾ ਸਿੰਘ ਖਾਲਸਾ ਫ਼ਕਰਸਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਜੱਸੇਆਣਾ ਅਤੇ ਬਲਕਾਰ ਸਿੰਘ ਗੁਰੂਸਰ ਮੀਤ ਪ੍ਰਧਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਯੂਨੀਅਨ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ, ਜਿਸ ਤਹਿਤ ਭੋਲਾ ਸਿੰਘ ਨੂੰ ਪ੍ਰਧਾਨ, ਰਾਜਵਿੰਦਰ ਸਿੰਘ ਜਨਰਲ ਸਕੱਤਰ, ਸਵਰਨ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ ਖ਼ਜ਼ਾਨਚੀ ਅਤੇ ਬਲਰਾਜ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ।
ਕੁੱਲ ਹਿੰਦ ਕਿਸਾਨ ਸਭਾ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਕੁੱਲ ਹਿੰਦ ਕਿਸਾਨ ਸਭਾ ਦੇ ਪੰਜਾਬ ਦੇ ਮੀਤ ਪ੍ਰਧਾਨ ਗਿਆਨੀ ਗੁਰਦੇਵ ਸਿੰਘ ਦੀ ਅਗਵਾਈ ਹੇਠ ਐੱਸਡੀਐੱਮ ਨਿਹਾਲ ਸਿੰਘ ਵਾਲਾ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਕਿਸਾਨ ਸਭਾ ਵੱਲੋਂ ਚਿਤਵਾਨੀ ਧਰਨਿਆਂ ਰਾਹੀਂ ਆਉਣ ਵਾਲੀ 14 ਸਤੰਬਰ ਦੀ ਰੈਲੀ ਦੀ ਤਿਆਰੀ ਧਰਨੇ ਨੂੰ ਗਿਆਨੀ ਗੁਰਦੇਵ ਸਿੰਘ, ਕਾ ਮਹਿੰਦਰ ਸਿੰਘ ਧੂੜਕੋਟ, ਕਾ ਜਗਜੀਤ ਸਿੰਘ ,ਬਲਾਕ ਪ੍ਰਧਾਨ ਜਗਸੀਰ ਸਿੰਘ ਧੂੜਕੋਟ, ਗੁਰਦਿੱਤ ਦੀਨਾ ਨੇ ਸੰਬੋਧਨ ਕੀਤਾ।