ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 12 ਅਕਤੂਬਰ
ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਡੀਏਪੀ ਖਾਦ ਦੇ ਬਦਲ ਵਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰ ਕੇ ਰੱਖਣ ਅਤੇ ਕਿਸਾਨ ਿਬੱਲ ਜ਼ਰੂਰ ਲੈਣ।