ਫ਼ਰੀਦਕੋਟ: ਜ਼ਿਲ੍ਹਾ ਫ਼ਰੀਦਕੋਟ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਫ਼ਰੀਦਕੋਟ ਦੇ ਖਾਦ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਖਾਦਾਂ ਦੇ ਸੈਂਪਲ ਵੀ ਲਏ ਗਏ। ਖੇਤੀਬਾੜੀ ਅਫ਼ਸਰ ਨੇ ਦੱਸਿਆ ਉਨ੍ਹਾਂ ਨੂੰ ਮਿਆਰੀ ਬੀਜ ਅਤੇ ਦਵਾਈਆਂ ਨਾਲ ਮਿਲਣ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਅਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਚਨਚੇਤ ਚੈਕਿੰਗ ਕੀਤੀ ਗਈ ਹੈ। ਡਾ. ਗਿੱਲ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵਧੀਆ ਕੁਆਲਟੀ ਦੇ ਅਤੇ ਨਿਰਧਾਰਤ ਰੇਟਾਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਸਪਲਾਈ ਕੀਤੀ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਕੁਤਾਹੀ ਜਾਂ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਰਣਬੀਰ ਸਿੰਘ, ਡਾ. ਰੁਪਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ ਜਗਮੀਤ ਸਿੰਘ, ਕੁਲਵੰਤ ਸਿੰਘ ਅਤੇ ਸੁਰਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ