ਰਵਿੰਦਰ ਰਵੀ
ਬਰਨਾਲਾ, 14 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਨ੍ਹਾਂ ’ਚ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿੱਚ ਸੇਵਾਵਾਂ ਨਿਭਾਅ ਰਹੇ ਵੀਡੀਓ ਪਰਮਜੀਤ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਦੇ ਸਾਇੰਸ ਮਾਸਟਰ ਸੁਖਪਾਲ ਸਿੰਘ ਸ਼ਾਮਲ ਹਨ। ਵੀਡੀਓ ਪਰਮਜੀਤ ਸਿੰਘ ਦੀ ਸਿਦਕ ਸਦਕਾ 23 ਸਾਲ ਦੀ ਨੌਕਰੀ ਦੌਰਾਨ ਬਠਿੰਡਾ ਦੇ ਬਲਾਕ ਫੂਲ, ਮੋੜ ਅਤੇ ਰਾਮਪੁਰਾ ਦੀਆਂ ਵੱਖ ਵੱਖ ਗ੍ਰਾਮ ਪੰਚਾਇਤਾਂ ਨੂੰ ਭਾਰਤ ਸਰਕਾਰ ਦੇ ਪੰਚਾਇਤ ਮੰਤਰਾਲੇ ਵੱਲੋਂ ਕੌਮੀ ਪੁਰਸਕਾਰ ਮਿਲਣ ਦਾ ਮਾਣ ਹਾਸਲ ਹੋਇਆ ਹੈ।