ਭਗਤਾ ਭਾਈ: ਆਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਅਧਿਆਪਕਾ ਹਰਿੰਦਰ ਕੌਰ ਦੀ ਅਗਵਾਈ ਹੇਠ ਕਾਮਰਸ ਮਾਰਕੀਟਿੰਗ ਪ੍ਰਦਰਸ਼ਨੀ ਲਗਾਈ ਗਈ, ਜਿਸ ’ਚ ਗਿਆਰਵੀਂ ਤੇ ਬਾਰ੍ਹਵੀਂ ਦੇ ਕਾਮਰਸ ਗਰੁੱਪ ਵਾਲੇ ਬੱਚਿਆਂ ਨੇ ਹਿੱਸਾ ਲਿਆ। ਪ੍ਰਦਰਸ਼ਨੀ ਵਿੱਚ ਬੱਚਿਆਂ ਨੇ ਵਪਾਰ ਨਾਲ ਸਬੰਧਤ ਬਣਾਈਆਂ ਚੀਜ਼ਾਂ ਵੇਚੀਆਂ। ਇਸ ਦੌਰਾਨ ਬੱਚਿਆਂ ਨੇ ਪੁਰਾਣੀਆਂ ਤੋਂ ਨਵੀਆਂ ਚੀਜ਼ਾਂ ਅਤੇ ਸਜਾਵਟ ਦਾ ਸਾਮਾਨ ਬਣਾਇਆ। ਇਸ ਤੋਂ ਇਲਾਵਾ ਵੱਖ-ਵੱਖ ਕਿਸਮਾਂ ਦੇ ਖਾਣੇ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ। ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੇ ਪ੍ਰਦਰਸ਼ਨੀ ਤੋਂ ਸਾਮਾਨ ਖਰੀਦਿਆ। ਪ੍ਰਿੰਸੀਪਲ ਸੁਮਨ ਸ਼ਰਮਾ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਲਗਾਉਣ ਦਾ ਭਾਵ ਬੱਚਿਆਂ ਨੂੰ ਇਹ ਜਾਣਕਾਰੀ ਦੇਣਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਕਿਸ ਤਰ੍ਹਾਂ ਆਤਮ ਨਿਰਭਰ ਬਣ ਸਕਦੇ ਹਨ। ਇਸ ਮੌਕੇ ਡਾਇਰੈਕਟਰ ਸਰਬਪਾਲ ਸ਼ਰਮਾ, ਹਰਿੰਦਰ ਕੌਰ, ਕੁਲਦੀਪ ਕੌਰ, ਵੀਰਪਾਲ ਕੌਰ, ਅਮਰੀਕ ਸਿੰਘ ਸੁਖਵੀਰ ਕੌਰ, ਪ੍ਰਿਯਾ ਜਲਾਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ