ਪੱਤਰ ਪ੍ਰੇਰਕ
ਭਗਤਾ ਭਾਈ , 3 ਫਰਵਰੀ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪੂਰੀ ਵਾਹ ਲਾਈ ਗਈ ਹੈ ਪਰ ਫਿਰ ਵੀ ਜੇਕਰ ਕੋਈ ਕਮੀ ਰਹਿ ਗਈ ਤਾਂ ਉਸ ਨੂੰ ਕਾਂਗਰਸ ਸਰਕਾਰ ਦੇ ਮੁੜ ਸੱਤਾ ਵਿੱਚ ਆਉਣ ਉਪਰੰਤ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ ਕਸਬਾ ਭਗਤਾ ਭਾਈ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੇ ਵਰਗਾਂ ਨੂੰ ਬਿਨਾਂ ਭੇਦ-ਭਾਵ ਦੇ ਸਹੂਲਤਾਂ ਦਿੱਤੀਆਂ। ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ।