ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ
ਪੰਜਾਬ ਪੁਲੀਸ ਦੇ ਕਾਂਸਟੇਬਲ ਸੁਖਪਾਲ ਸਿੰਘ ਸੰਨੀ ਸ਼ੀਤਲ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਜਿਸ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਪੰਜਾਬ ਪੁਲੀਸ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਡੀਐੱਸਪੀ ਅਮਨਦੀਪ ਸਿੰਘ ਵਿਸ਼ੇਸ ਤੌਰ ’ਤੇ ਪੁੱਜੇ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ ਤੇ ਫੌਰੀ ਮਦਦ ਵੀ ਕੀਤੀ। ਇਸ ਮੌਕੇ ਆਮ ਆਦਮੀ ਮਲੋਟ ਦੇ ਆਗੂ ਬੱਬੂ ਉੱਪਲ, ਬੀਐੱਲਓ ਯੂਨੀਅਨ ਦੇ ਪ੍ਰਧਾਨ ਨਵਦੀਪ ਸੁੱਖੀ, ਟਾਂਕ ਕਸ਼ੱਤਰੀ ਸਭਾ ਦੇ ਕਈ ਆਗੂ, ਲਖਵੰਤ ਸਿੰਘ ਗਿੱਲ, ਸੁਖਮਿੰਦਰ ਸਿੰਘ ਭੁੱਲਰ, ਬੱਬੀ ਭਾਊ, ਰਾਜੂ ਗੁਪਤਾ ਤੇ ਅਮਨਦੀਪ ਜੱਸਲ ਮੌਜੂਦ ਸਨ। ਸੁਖਪਾਲ ਸਿੰਘ ਦੇ ਪਰਿਵਾਰ ਵਿਚ ਚਾਰ ਸਾਲ ਦਾ ਪੁੱਤਰ ਅਤੇ ਪਤਨੀ ਹੈ। ਪੁਲੀਸ ਅਧਿਕਾਰੀਆਂ ਨੇ ਆਖਿਆ ਕਿ ਸੁਖਪਾਲ ਸਿੰਘ ਬਹੁਤ ਵਫਾਦਾਰ ਮੁਲਾਜ਼ਮ ਸੀ ਅਤੇ ਉਹ ਹਮੇਸ਼ਾਂ ਉਨ੍ਹਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ। ਉਨ੍ਹਾਂ ਪੀੜਤ ਪਰਿਵਾਰ ਨੂੰ ਪੁਲੀਸ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।