ਪੱਤਰ ਪ੍ਰੇਰਕ
ਮਾਨਸਾ, 8 ਸਤੰਬਰ
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪ੍ਰਦਾਨ ਕਰਨ ਦੇ ਮੰਤਵ ਨਾਲ ਅਗਸਤ ਅਤੇ ਸਤੰਬਰ ਮਹੀਨੇ ਹਰ ਬੁੱਧਵਾਰ ਤਹਿਸੀਲ ਪੱਧਰ ’ਤੇ ਸੁਵਿਧਾ ਕੈਂਪਾਂ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰਕੇ 92 ਲਾਭਪਾਤਰੀਆਂ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰੇ ਹਨ। ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ ’ਤੇ 19 ਪਿੰਡਾਂ ਵਿੱਚ ਲਗਾਏ ਜਾ ਰਹੇ ਇਹ ਕੈਂਪ ਲੋਕਾਂ ਨੂੰ ਵਿੱਤੀ ਸਕੀਮਾਂ ਦਾ ਲਾਹਾ ਲੈਣ ਵਿੱਚ ਬਹੁਤ ਲਾਹੇਵੰਦ ਸਾਬਿਤ ਹੋਣਗੇ ਹਨ।