ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਕਤੂਬਰ
ਸੀਪੀਐਫ ਕਰਮਚਾਰੀ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਦੇ ਆਪਣੇ ਕੀਤੇ ਚੋਣ ਵਾਅਦੇ ਪ੍ਰਤੀ ਲਾਰਿਆਂ ਲੱਪਿਆਂ ਦੀ ਨੀਤੀ ਅਪਣਾ ਕੇ ਮੁਲਾਜ਼ਮਾਂ ਵਿੱਚ ਭਰਮ ਪਾਉਣ ਦਾ ਯਤਨ ਕਰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਸੀਪੀਐਫ ਕਰਮਚਾਰੀ ਯੂਨੀਅਨ, ਮਾਨਸਾ, ਸਟੇਟ ਕਮੇਟੀ ਦੇ ਹਿਮਾਚਲ ਪ੍ਰਦੇਸ਼ ਵਿਚ ਰੈਲੀਆਂ ਲਈ ਹੋਏ ਫ਼ੈਸਲੇ ਨੂੰ ਮੰਨਦੇ ਹੋਏ ਵੱਡੀ ਗਿਣਤੀ ਵਿਚ ਰੈਲੀਆਂ ਕਰ ਕੇ ਅਤੇ ਸੋਸ਼ਲ ਮੀਡੀਆ ਵਿੱਚ ਫਲਾਏ ਭੁਲੇਖਿਆਂ ਨੂੰ ਬੇਪਰਦ ਕਰ ਕੇ ਪੰਜਾਬ ਸਰਕਾਰ ਦਾ ਕੱਚਾ ਚਿੱਠਾ ਪੇਸ਼ ਕਰੇਗੀ।
ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਲਕਸਵੀਰ ਸਿੰਘ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨੋਟੀਫਿਕੇਸ਼ਨ ਨੂੰ ਜਲਦੀ ਤੋਂ ਜਲਦੀ ਜਾਰੀ ਕਰੇ, ਨਹੀਂ ਉਹ ਮਜਬੂਰਨ ਸੰਘਰਸ਼ ਦਾ ਰਾਹ ਫੜਨਾ ਪਵੇਗਾ। ਇਸ ਮੌਕੇ ਦੀਪਕ ਕੁਮਾਰ ਸੂਬਾ ਮੀਤ ਪ੍ਰਧਾਨ, ਸੰਦੀਪ ਸਿੰਘ, ਅਮਨਿੰਦਰ ਸਿੰਘ, ਜਸਵਿੰਦਰ ਕੁਮਾਰ, ਰਸ਼ਵੀਰ ਸਿੰਘ, ਭੁਪਿੰਦਰ ਤੱਗੜ, ਯਾਦਵਿੰਦਰ ਸਿੰਘ, ਜਸਕਰਨ ਬਰ੍ਹੇ, ਵਿੱਕੀ ਸਿੰਘ ਨੇ ਸੰਬੋਧਨ ਕੀਤਾ।