ਪੱਤਰ ਪ੍ਰੇਰਕ
ਮਮਦੋਟ, 5 ਫ਼ਰਵਰੀ
ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਰਜਨੀਸ਼ ਦਹੀਆ ਨੇ ਅੱਜ ਇਕ ਦਰਜਨ ਤੋਂ ਵੱਧ ਪਿੰਡਾਂ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਪਿੰਡ ਆਲਾ ਧੁੱਤਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪਿੰਡਾਂ ਵਿੱਚ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਨੂੰ ਦਿੱਲੀ ਦੀ ਤਰਜ਼ ਤੇ ਲਿਆਂਦਾ ਜਾਵੇਗਾ ਤਾਂ ਜੋ ਗ਼ਰੀਬ ਲੋਕਾਂ ਦੇ ਬੱਚੇ ਵੀ ਵਧੀਆ ਸਿੱਖਿਆ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਹਲਕੇ ਵਿਚੋਂ ਨਸ਼ੇ ਨੂੰ ਖਤਮ ਕੀਤਾ ਜਾਵੇਗਾ । ਇਸ ਮੌਕੇ ਪਿੰਡ ਕਾਲਾ ਟਿੱਬਾ ਅਤੇ ਆਲਾ ਧੂਤਾ ਤਾਂ ਦੇ ਬਹੁਤ ਸਾਰੇ ਨੌਜਵਾਨ ਭੁਪਿੰਦਰ ਸਿੰਘ ਭਿੰਦਾ ਅਤੇ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ । ਸ਼ਾਮਲ ਹੋਣ ਵਾਲਿਆਂ ਵਿਚ ਪੂਰਨ ਸਿੰਘ ਸਰਬਜੀਤ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਹੀਰਾ, ਰਾਜਾ ਸੰਧੂ ਪਿੱਪਲ ਸਿੰਘ ਆਲਾ ਤੂਤਾਂ ਤੋਂ ਅਤੇ ਪਿੰਡ ਕਾਲਾ ਟਿੱਬਾ ਤੋਂ ਅਵਤਾਰ ਸਿੰਘ ਚਾਨਣ, ਵਿਜੈਪਾਲ ਸਿੰਘ, ਅਮਨਪ੍ਰੀਤ ਸਿੰਘ, ਮਨਜਿੰਦਰ ਸਿੰਘ ਸ਼ਾਮਲ ਸਨ। ਇਸ ਮੌਕੇ ਕਿਸਾਨ ਯੂਨੀਅਨ ਡਕੌਂਦਾ ਦੇ ਕੁਝ ਆਗੂ ਵੀ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ।